ਹੁਸ਼ਿਆਰਪੁਰ -(ਮਨਦੀਪ ਕੌਰ)- ਫਾਸਟ ਟਰੈਕ ਕੋਰਟ ਵੱਲੋਂ ਨਸ਼ੇ ਦੀ ਹਾਲਤ ਵਿੱਚ ਪਤਨੀ ਨਾਲ ਕੁੱਟਮਾਰ ਅਤੇ ਉਸ ਦਾ ਕਤਲ ਕਰਨ ਵਾਲੇ ਆਰੋਪੀ ਸੁਲਤਾਨ ਨੂੰ ਉਮਰ ਕੈਦ ਦੀ ਸਜਾ ਸੁਣਾਈ ਹੈ ਅਤੇ ਉਸ ਦੇ ਨਾਲ ਹੀ ਇਸ ਨੂੰ 10000 ਰੁਪਏ ਦਾ ਜੁਰਮਾਨਾ ਵੀ ਪਾਇਆ ਹੈ। ਅਗਰ ਆਰੋਪੀ ਆਪਣਾ ਜੁਰਮਾਨਾ ਨਹੀਂ ਦਿੰਦਾ ਤਾਂ ਉਸ ਨੂੰ 1 ਸਾਲ ਦੀ ਸਜਾ ਹੋਰ ਭੁਗਤਣੀ ਪੈ ਸਕਦੀ ਹੈ। ਜਾਣਕਾਰੀ ਮੁਤਾਬਿਕ ਮ੍ਰਿਤਕ ਦੇ ਭਰਾ ਦੇ ਬਿਆਨਾਂ ਉੱਤੇ ਆਰੋਪੀ ਸੁਲਤਾਨ ਖਿਲਾਫ 17 ਅਪ੍ਰੈਲ 2022 ਵਿੱਚ 302 ਤਹਿਤ ਮਾਮਲਾ ਦਰਜ ਕਰ ਕੇ ਆਰੋਪੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।