ਲੁਧਿਆਣਾ -(ਮਨਦੀਪ ਕੌਰ )- ਸ਼ੰਬੂ ਬਾਰਡਰ ਅਤੇ ਘਨੋਰੀ ਬਾਰਡਰ ਤੇ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। 14 ਦਸੰਬਰ ਨੂੰ ਕਰਜੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਇੱਕ ਜਹਰੀਲੀ ਚੀਜ਼ ਖਾ ਕੇ ਆਪਣੀ ਜਾਨ ਦੇਣ ਦੀ ਕੋਸ਼ਿਸ਼ ਕੀਤੀ।
ਜਿਸ ਤੋਂ ਬਾਅਦ ਬਾਕੀ ਕਿਸਾਨਾਂ ਵੱਲੋਂ ਉਸ ਨੂੰ ਚੁੱਕ ਕੇ ਰਜਿੰਦਰਾ ਹਸਪਤਾਲ ਇਲਾਜ ਲਈ ਦਾਖਿਲ ਕਰਵਾਇਆ ਗਿਆ। ਜਿੱਥੇ ਕਿ ਇਲਾਜ ਦੌਰਾਨ ਉਨਾਂ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਨ 57 ਸਾਲ ਰਣਜੋਧ ਸਿੰਘ ਨਿਵਾਸੀ ਰਤਨਹੇੜੀ ਖੰਨਾ ਦੇ ਰੂਪ ਵਿੱਚ ਹੋਈ ਹੈ।
ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵੱਲੋਂ ਉਹਨਾਂ ਦੀ ਗੱਲ ਨਾ ਸੁਣਨ ਕਾਰਨ ਉਹ ਬਹੁਤ ਦੁਖੀ ਹਨ। ਉਹਨਾਂ ਕਿਹਾ ਕਿ ਜਦੋਂ ਕਿਸਾਨਾਂ ਉੱਤੇ ਅਥਰੂ ਗੈਸ ਦੇ ਗੋਲੇ ਛੱਡੇ ਜਾ ਰਹੇ ਸਨ ਉਸ ਸਮੇਂ ਰਨਜੋਦ ਨੇ ਸਲਫਾਸ ਖਾ ਲਈ। ਜਿਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਤਿੰਨ ਦਿਨ ਇਲਾਜ ਚੱਲਣ ਤੋਂ ਬਾਅਦ ਅੱਜ ਸਵੇਰੇ ਰਣਜੋਦ ਸਿੰਘ ਦੀ ਮੌਤ ਹੋ ਗਈ।