ਕਪੂਰਥਲਾ -(ਮਨਦੀਪ ਕੌਰ )- ਕਪੂਰਥਲਾ ਵਿੱਚ ਇੱਕ ਨੌਜਵਾਨ ਵਲੋ ਫਾਂਸੀ ਲੱਗਾ ਲੈਣ ਦਾ ਮਾਮਲਾ ਸਾਮ੍ਹਣੇ ਆਇਆ ਹੈ । ਮ੍ਰਿਤਕ ਦੀ ਪਹਿਚਾਨ ਸਰਵਨ ਸਿੰਘ ਉਮਰ 26 ਸਾਲ ਨਿਵਾਸੀ ਕੋਟ ਖਾਲਸਾ ਅੰਮ੍ਰਿਤਸਰ ਦੇ ਰੂਪ ਵਿੱਚ ਹੋਈ ਹੈ। ਘਟਨਾ ਦੀ ਜਾਣਕਾਰੀ ਪੁਲਿਸ ਨੂੰ ਦੇ ਦਿੱਤੀ ਗਈ ਹੈ ਪੁਲਿਸ ਨੇ ਮੌਕੇ ਉੱਤੇ ਪਹੁੰਚ ਕੇ ਡੈਡ ਬਾਡੀ ਨੂੰ ਕਬਜ਼ੇ ਵਿੱਚ ਲੈ ਲਿਆ ਹੈ।
ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੁਲਿਸ ਨੇ ਦੱਸਿਆ ਕਿ ਸਰਵਣ ਸਿੰਘ ਰਣਧੀਰ ਕਾਲਜ ਦੇ ਰੋਡ ਉੱਤੇ ਇੱਕ ਕੁਲਚਾ ਸ਼ਾਪ ਵਿੱਚ ਆਪਣੇ ਵੱਡੇ ਭਰਾ ਚਰਨਜੀਤ ਸਿੰਘ ਨਾਲ ਕੰਮ ਕਰਦਾ ਸੀ। ਉਹਨਾਂ ਨੇ ਦੱਸਿਆ ਕਿ ਘਰੇਲੂ ਪਰੇਸ਼ਾਨੀ ਦੇ ਚਲਦੇ ਉਹ ਪਰੇਸ਼ਾਨ ਰਹਿੰਦਾ ਸੀ ਅਤੇ ਇਸੇ ਪਰੇਸ਼ਾਨੀ ਕਰਕੇ ਆਪਣੇ ਕਮਰੇ ਦੇ ਅੰਦਰ ਗਾਡਰ ਨਾਲ ਮਫਰਲ ਦਾ ਫੰਦਾ ਲਗਾ ਕੇ ਆਪਣੀ ਜਾਨ ਦੇ ਦਿੱਤੀ।
ਘਟਨਾ ਦੀ ਸੂਚਨਾ ਪਰਿਵਾਰਿਕ ਮੈਂਬਰਾਂ ਨੂੰ ਦੇ ਦਿੱਤੀ ਗਈ ਹੈ ਅਤੇ ਪੁਲਿਸ ਨੇ ਸਰਵਨ ਦੇ ਵੱਡੇ ਭਰਾ ਚਰਨਜੀਤ ਸਿੰਘ ਦੇ ਬਿਆਨਾਂ ਦੇ ਆਧਾਰ ਤੇ ਮਾਮਲਾ ਦਰਜ ਕਰਕੇ ਬੋਡੀ ਦਾ ਪੋਸਟਮਾਰਟਮ ਕਰਵਾ ਕੇ ਬੋਡੀ ਪਰਿਵਾਰਿਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਹੈ ।