ਪੰਜਾਬ -(ਮਨਦੀਪ ਕੌਰ )- ਸੰਯੁਕਤ ਕਿਸਾਨ ਮੋਰਚਾ ਵੱਲੋਂ ਵੱਡਾ ਐਲਾਨ ਸਾਹਮਣੇ ਆਇਆ ਹੈ। ਚੰਡੀਗੜ੍ਹ ਵਿੱਚ ਬੁਲਾਏ ਗਏ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਵਿੱਚ ਕਿਸਾਨ ਨੇਤਾਵਾਂ ਦਾ ਕਹਿਣਾ ਹੈ । ਕਿ ਜੋ ਕਿਸਾਨ ਸੰਗਠਨਾਂ ਦੇ ਦੋ ਮੋਰਚੇ ਚੱਲ ਰਹੇ ਹਨ ਉਸ ਵਿੱਚ ਸੰਯੁਕਤ ਕਿਸਾਨ ਮੋਰਚਾ ਦਾ ਕੋਈ ਵੀ ਨੇਤਾ ਸ਼ਾਮਿਲ ਨਹੀਂ ਹੋਵੇਗਾ। ਮੀਟਿੰਗ ਵਿੱਚ ਇਹ ਸਾਫ ਕੀਤਾ ਗਿਆ ਹੈ ਕਿ ਬਾਰਡਰ ਤੇ ਬੈਠੇ ਕਿਸੇ ਵੀ ਸੰਗਠਨ ਵਿੱਚ ਸੰਯੁਕਤ ਕਿਸਾਨ ਮੋਰਚਾ ਦਾ ਕੋਈ ਵੀ ਨੇਤਾ ਸ਼ਾਮਿਲ ਨਹੀਂ ਹੋਵੇਗਾ।
ਕਿਸਾਨ ਨੇਤਾਵਾਂ ਦਾ ਕਹਿਣਾ ਹੈ ਕਿ 21 ਤਾਰੀਕ ਨੂੰ ਦੋਨਾਂ ਸੰਯੁਕਤ ਮੋਰਚਿਆਂ ਦੀ ਬੈਠਕ ਬੁਲਾਈ ਗਈ ਹੈ। 21 ਦਸੰਬਰ ਨੂੰ ਪੰਦੇਰ ਅਤੇ ਡਲੇਵਾਲ ਸੰਗਠਨਾਂ ਦੀ ਬੈਠਕ ਹੋਵੇਗੀ। ਜਿਸ ਵਿੱਚ ਪ੍ਰਦਰਸ਼ਨ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ। ਉੱਥੇ ਹੀ 23 ਦਸੰਬਰ ਨੂੰ ਜ਼ਿਲ੍ਾ ਹੈਡਕੁਆਟਰਾਂ ਵਿੱਚ ਪ੍ਰਦਰਸ਼ਨ ਕੀਤਾ ਜਾਵੇਗਾ। ਅਤੇ ਪੰਜਾਬ ਦੇ ਹਰ ਜ਼ਿਲ੍ਹਾ ਹੈਡ ਨੂੰ ਇਹ ਹਦਾਇਤ ਦਿੱਤੀ ਗਈ ਹੈ ਕਿ 21 ਤਰੀਕ ਨੂੰ ਹਰ ਜ਼ਿਲ੍ਹੇ ਵਿੱਚ ਮੀਟਿੰਗ ਕੀਤੀ ਜਾਵੇਗੀ ਉਹ ਆਪਣੀ ਤਿਆਰੀ ਕਰਕੇ ਰੱਖਣ।
ਉੱਥੇ ਹੀ ਮੀਟਿੰਗ ਦੌਰਾਨ ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਸਾਡੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਣਗੀਆਂ ਉਦੋਂ ਤੱਕ ਇਹ ਸੰਘਰਸ਼ ਜਾਰੀ ਰਹੇਗਾ। ਕਿਸਾਨ ਨੇਤਾਵਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਨੀਆਂ ਚਾਹੀਦੀਆਂ ਹਨ। ਕਿਸਾਨਾਂ ਦੀਆਂ ਜਾਨਾਂ ਜਾ ਰਹੀਆਂ ਹਨ ਅਤੇ ਸਰਕਾਰਾਂ ਮੂਕ ਦਰਸ਼ਕ ਬਣ ਕੇ ਬੈਠੀਆਂ ਹੋਈਆਂ ਹਨ।
30 ਦਸੰਬਰ ਨੂੰ ਕਿਸਾਨ ਸੰਗਠਨਾਂ ਵੱਲੋਂ ਪੰਜਾਬ ਬੰਦ ਦੀ ਕਾਲ ਦਿੱਤੀ ਗਈ ਹੈ। ਕਿਸਾਨ ਨੇਤਾਵਾਂ ਦਾ ਕਹਿਣਾ ਹੈ ਕਿ ਅੱਜ ਦਾ ਰੇਲ ਰੋਕੋ ਅੰਦੋਲਨ ਕਾਫੀ ਸਫਲ ਰਿਹਾ ਅਤੇ 30 ਦਸੰਬਰ ਨੂੰ ਪੂਰੇ ਪੰਜਾਬ ਬੰਦ ਦੀ ਕਾਲ ਦਿੱਤੀ ਗਈ ਹੈ।